ਤੁਰਕੀ ਦੀ ਸੰਸਦ ਦੇ ਨੇੜੇ ਆਤਮਘਾਤੀ ਹਮਲਾ ਹੋਇਆ ਹੈ। ਤੁਰਕੀ ਦੇ ਗ੍ਰਹਿ ਮੰਤਰਾਲੇ ਨੇ ਇਸ ਹਮਲੇ ਨੂੰ ‘ਅੱਤਵਾਦੀ ਹਮਲਾ’ ਦੱਸਿਆ ਹੈ। ਮੰਤਰਾਲੇ ਨੇ ਕਿਹਾ ਕਿ ਸੰਸਦ ਦੇ ਨੇੜੇ ਦੋ ਅੱਤਵਾਦੀ ਸਨ। ਇਨ੍ਹਾਂ ਵਿਚੋਂ ਇਕ ਨੂੰ ਸੁਰੱਖਿਆ ਬਲਾਂ ਨੇ ਬੇਅਸਰ ਕਰ ਦਿੱਤਾ ਅਤੇ ਦੂਜੇ ਨੇ ਸੰਭਾਵਤ ਤੌਰ ‘ਤੇ ਆਪਣੇ ਆਪ ਨੂੰ ਬੰਬ ਨਾਲ ਉਡਾ ਲਿਆ। ਤੁਰਕੀ ਵਿੱਚ ਇਹ ਹਮਲਾ ਸੰਸਦ ਦਾ ਸੈਸ਼ਨ ਸ਼ੁਰੂ ਹੋਣ ਤੋਂ ਠੀਕ ਪਹਿਲਾਂ ਹੋਇਆ ਹੈ। ਹਮਲੇ ‘ਚ ਦੋ ਸੁਰੱਖਿਆ ਕਰਮਚਾਰੀ ਜ਼ਖਮੀ ਹੋ ਗਏ ਹਨ।
ਸਥਾਨਕ ਮੀਡੀਆ ਮੁਤਾਬਕ ਬੰਬ ਸਕੁਐਡ ਮੌਕੇ ‘ਤੇ ਪਹੁੰਚ ਗਿਆ ਹੈ। ਉਹ ਮੌਕੇ ਦੀ ਜਾਂਚ ਕਰ ਰਹੇ ਹਨ। ਬੰਬ ਨਿਰੋਧਕ ਦਸਤੇ ਵੱਲੋਂ ਇਲਾਕੇ ਦੀ ਜਾਂਚ ਕੀਤੀ ਜਾ ਰਹੀ ਹੈ। ਸੰਸਦ ਨੇੜੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਆਵਾਜਾਈ ਵਿੱਚ ਵੀ ਵਿਘਨ ਪਿਆ ਹੈ। ਪੁਲਿਸ ਦੀ ਟੀਮ ਵੀ ਇਲਾਕੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਮੌਕੇ ‘ਤੇ ਮੈਡੀਕਲ ਟੀਮ ਵੀ ਭੇਜੀ ਗਈ ਹੈ। ਹਮਲੇ ‘ਚ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਤੁਰਕੀ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਇਕ ਆਤਮਘਾਤੀ ਹਮਲਾਵਰ ਨੇ ਐਤਵਾਰ ਨੂੰ ਉਨ੍ਹਾਂ ਦੇ ਮੰਤਰਾਲੇ ਦੇ ਨੇੜੇ ਵਿਸਫੋਟਕਾਂ ਨਾਲ ਧਮਾਕਾ ਕੀਤਾ ਸੀ। ਦੂਜਾ ਹਮਲਾਵਰ ਪੁਲਿਸ ਨਾਲ ਹੋਈ ਗੋਲੀਬਾਰੀ ਵਿੱਚ ਮਾਰਿਆ ਗਿਆ। ਮੰਤਰੀ ਅਲੀ ਯੇਰਲੀਕਾਯਾ ਨੇ ਕਿਹਾ ਕਿ ਤੁਰਕੀ ਦੀ ਰਾਜਧਾਨੀ ਅੰਕਾਰਾ ਵਿੱਚ ਹੋਏ ਹਮਲੇ ਦੌਰਾਨ ਦੋ ਪੁਲਿਸ ਅਧਿਕਾਰੀ ਮਾਮੂਲੀ ਜ਼ਖ਼ਮੀ ਹੋਏ ਹਨ। ਇਹ ਹਮਲਾ ਗਰਮੀਆਂ ਦੀ ਛੁੱਟੀ ਤੋਂ ਬਾਅਦ ਸੰਸਦ ਦੇ ਮੁੜ ਖੁੱਲ੍ਹਣ ਤੋਂ ਕੁਝ ਘੰਟੇ ਪਹਿਲਾਂ ਹੋਇਆ।
The post ਤੁਰਕੀ ਦੀ ਸੰਸਦ ਦੇ ਨੇੜੇ ਆਤਮਘਾਤੀ ਹਮਲਾ appeared first on D5 News.