ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਇੱਕ ਹਵਾਲਾਤੀ ਨੇ ਬਾਹਰ ਆ ਕੇ ਜੇਲ੍ਹ ਅਧਿਕਾਰੀਆਂ ਉੱਤੇ ਗੰਭੀਰ ਇਲਜ਼ਾਮ ਲਗਾਏ ਸਨ ਕਿ ਜੇਲ੍ਹ ਦੀਆਂ ਬੈਰਕਾਂ ਕਿਰਾਏ ਉੱਤੇ ਦਿੱਤੀਆਂ ਜਾਂਦੀਆਂ ਹਨ ਅਤੇ ਉਸਦੇ ਬਦਲੇ ਮੋਟੀ ਵਸੂਲੀ ਕੀਤੀ ਜਾਂਦੀ ਹੈ ਅਤੇ ਜੇਲ੍ਹ ਵਿੱਚ ਸ਼ਰੇਆਮ ਨਸ਼ੇ ਦੀ ਵਿਕਰੀ ਹੋ ਰਹੀ ਹੈ।
ਜੇਲ੍ਹ ਵਿਭਾਗ ਨੇ ਪਹਿਲਾਂ 2 ਸਹਾਇਕ ਸੁਪਰਡੈਂਟਾਂ ਸਮੇਤ 6 ਵਿਅਕਤੀਆਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ ਅਤੇ 5 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਅੱਜ ਡੀਆਈਜੀ ਜੇਲ ਨੇ ਮਾਨਸਾ ਜੇਲ ਸੁਪਰਡੈਂਟ ਅਰਵਿੰਦਰ ਪਾਲ ਭੱਟੀ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
The post ਮਾਨਸਾ ਜੇਲ੍ਹ ਸੁਪਰਡੈਂਟ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਜਾਰੀ appeared first on D5 News.