ਬਾਲੀਵੁੱਡ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਰੋਹਿਤ ਬੱਲ ਦੀ ਵਿਗੜੀ ਸਿਹਤ, ਗੁਰੂਗ੍ਰਾਮ ਦੇ ਹਸਪਤਾਲ 'ਚ ਦਾਖਲ

Publisher : scrollpunjab.com
Published on 2023-11-28 12:34:03 PMViews Icon0 views

ਬਾਲੀਵੁੱਡ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਰੋਹਿਤ ਬੱਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਇੱਥੇ ਗੈਸਟਰੋ ਦੇ ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਰਿਪੋਰਟਾਂ ਮੁਤਾਬਕ ਰੋਹਿਤ ਬਲ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਨੂੰ ਆਈਸੀਯੂ ‘ਚ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਨੂੰ ਲਾਈਫ ਸਪੋਰਟ ਸਿਸਟਮ ‘ਤੇ ਰੱਖੇ ਜਾਣ ਦੀ ਖਬਰ ਮਿਲਣ ਤੋਂ ਬਾਅਦ ਉਨ੍ਹਾਂ ਨਾਲ ਜੁੜੀਆਂ ਮਸ਼ਹੂਰ ਹਸਤੀਆਂ ਅਤੇ ਪ੍ਰਸ਼ੰਸਕ ਚਿੰਤਾ ‘ਚ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਰੋਹਿਤ ਬੱਲ ਨੂੰ ਸੋਮਵਾਰ ਸਵੇਰੇ ਕਰੀਬ 8.30 ਵਜੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ। ਇੱਥੇ ਉਨ੍ਹਾਂ ਨੂੰ ਹਸਪਤਾਲ ਦੀ 14ਵੀਂ ਮੰਜ਼ਿਲ ‘ਤੇ ਵੀਆਈਪੀ ਕਮਰੇ ਵਿੱਚ ਰੱਖਿਆ ਗਿਆ ਹੈ। ਡਾਕਟਰਾਂ ਦੀ ਟੀਮ ਰੋਹਿਤ ਦਾ ਇਲਾਜ ਕਰਨ ‘ਚ ਲੱਗੀ ਹੋਈ ਹੈ। ਉਨ੍ਹਾਂ ਦੇ ਕਈ ਟੈਸਟ ਕੀਤੇ ਗਏ ਹਨ। ਜਿਨ੍ਹਾਂ ਦੀ ਰਿਪੋਰਟ ਦੀ ਉਡੀਕ ਹੈ।
ਰੋਹਤ ਬੱਲ ਕਈ ਸਾਲਾਂ ਤੱਕ ਬਾਲੀਵੁੱਡ ਵਿੱਚ ਫੈਸ਼ਨ ਡਿਜ਼ਾਈਨਿੰਗ ਵਿੱਚ ਸਭ ਤੋਂ ਅੱਗੇ ਰਹੇ। ਉਨ੍ਹਾਂ ਨੇ ਅਮਿਤਾਭ ਬੱਚਨ, ਕੰਗਨਾ ਰਣੌਤ ਅਤੇ ਈਸ਼ਾ ਗੁਪਤਾ ਵਰਗੇ ਬਾਲੀਵੁੱਡ ਸਿਤਾਰਿਆਂ ਲਈ ਕੱਪੜੇ ਡਿਜ਼ਾਈਨ ਕੀਤੇ ਹਨ। ਮੰਨਿਆ ਜਾਂਦਾ ਹੈ ਕਿ 8 ਮਈ 1961 ਨੂੰ ਸ਼੍ਰੀਨਗਰ ‘ਚ ਜਨਮੇ ਰੋਹਿਤ ਬਲ ਨੇ ਲਗਭਗ 30 ਸਾਲਾਂ ਤੱਕ ਫੈਸ਼ਨ ਦੀ ਦੁਨੀਆ ‘ਤੇ ਦਬਦਬਾ ਬਣਾ ਕੇ ਰੱਖਿਆ।

Disclaimer: This story is auto-aggregated by a computer program and has not been created or edited by Khabriya. Publisher: scrollpunjab.com

Khabriya App Link on PlaystoreHow was it? Read stories you love and stay updated 24x7. Download the Khabriya App.

More Stories from Khabriya